ਸ਼ੁੱਕਰਵਾਰ 22 ਮਈ 2020 (09 ਜੇਠ ਹੁਕਮਨਾਮਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ)

ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥ {ਅੰਗ 707}

ਅਰਥ: ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ।੧।

ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ, ਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ।੨।