ਮੰਗਲਵਾਰ 05 ਨਵੰਬਰ 2019 (20 ਕੱਤਕ ਸੰਮਤ 551 ਨਾਨਕਸ਼ਾਹੀ)    

ਬਿਹਾਗੜਾ ਮਹਲਾ ੫ ਛੰਤ ॥ ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥ {ਅੰਗ 547}

ਅਰਥ: ਹੇ (ਸਾਰੀਆਂ) ਜੂਨਾਂ ਵਿਚੋਂ (ਉੱਤਮ ਫ਼ਰਜ਼ ਵਾਲੇ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬੋਲ ਬੋਲਿਆ ਕਰ। (ਸਿਫ਼ਤਿ-ਸਾਲਾਹ ਵਲੋਂ) ਤੂੰ ਕਿਉਂ ਚੁੱਪ ਵੱਟੀ ਹੋਈ ਹੈ? ਆਪਣੀਆਂ ਅੱਖਾਂ ਨਾਲ (ਧਿਆਨ ਨਾਲ) ਵੇਖ; (ਨਿਰਾ) ਮਾਇਆ ਦਾ ਹੀ ਵਿਹਾਰ ਕਰਨ ਵਾਲਾ (ਇਥੋਂ ਖ਼ਾਲੀ ਹੱਥ) ਤੁਰ ਪੈਂਦਾ ਹੈਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਚੀਜ਼ ਤੇਰੇ ਨਾਲ ਨਹੀਂ ਜਾ ਸਕਦੀਦੇਸਾਂ (ਦੇ ਰਾਜ) , ਕੱਪੜੇ, ਸੋਨਾ, ਚਾਂਦੀ (-ਇਹਨਾਂ ਦੀ ਖ਼ਾਤਰ ਕੀਤੇ ਹੋਏ) ਸਾਰੇ ਉੱਦਮ ਵਿਅਰਥ ਹੋ ਜਾਂਦੇ ਹਨਹੇ ਭਾਈ! ਪੁੱਤਰ, ਇਸਤ੍ਰੀ, ਦੁਨੀਆ ਦੀ ਵਡਿਆਈ-ਕੁਝ ਭੀ ਮਨੁੱਖ ਦੇ ਨਾਲ ਨਹੀਂ ਜਾਂਦਾਹਾਥੀ ਘੋੜੇ ਆਦਿਕਾਂ ਦੀ ਲਾਲਸਾ ਭੀ ਵਿਕਾਰਾਂ ਵਲ ਲੈ ਜਾਂਦੀ ਹੈਨਾਨਕ ਬੇਨਤੀ ਕਰਦਾ ਹੈ-ਸਾਧ ਸੰਗਤਿ ਤੋਂ ਬਿਨਾ ਦੁਨੀਆ ਦੇ ਸਾਰੇ ਉੱਦਮ ਨਾਸਵੰਤ ਹਨ